Oops! It appears that you have disabled your Javascript. In order for you to see this page as it is meant to appear, we ask that you please re-enable your Javascript!
Mon. Aug 19th, 2019

Punjab Varta

Hindi news Website

ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਥਾਣਾ ਸਰਹਾਲੀ ਦੀ ਪੁਲਿਸ ਨੇ ਲੋਕਾਂ ਨਾਲ ਕੀਤੀ ਮੀਟਿੰਗ

1 min read
Spread the love

ਤਰਨਤਾਰਨ- (ਅਮਨਦੀਪ ਮਨਚੰਦਾ ,ਰੋਮੀ ਜੋਸ਼ੀ )-ਤਰਨ ਤਾਰਨ ਦੇ ਐਸਐਸਪੀ ਧਰੂਵ ਦਹੀਆ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਢੋਟੀਆਂ ਵਿਖੇ ਥਾਣਾ ਮੁਖੀ ਲਖਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਚੌਕੀ ਨਸ਼ਹਿਰਾ ਪੰਨੂੰ ਦੇ  ਇੰਚਾਰਜ ਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਮੋਹਤਵਾਰ ਵਿਅਕਤੀਆਂ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਲਖਬੀਰ ਸਿੰਘ ਅਤੇ ਚੌਕੀ ਨੋਸ਼ਹਿਰਾ ਪੰਨੂਆਂ ਦੇ ਇੰਚਾਰਜ ਚਰਨ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ  ਵਿੱਢੀ ਗਈ ਹੈ ਅਤੇ ਇਹ ਮੁਹਿੰਮ ਤਦ ਹੀ ਸਫਲ ਹੋ ਸਕਦੀ ਹੈ ਜੇਕਰ ਲੋਕ ਵੀ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ।  ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵਿਦਾ ਜਾਂ ਪੀਂਦਾ ਹੈ ਉਸ ਦੀ ਤਲਾਕ ਥਾਣਾ ਸਰਹਾਲੀ ਤਰਨਤਾਰਨ ਵਿਖੇ ਕੀਤੀ ਜਾਵੇ ਅਤੇ ਇਤਲਾਹ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ।      ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਨ  ਆਦਿ ਹੈ ਤਾਂ ਉਸਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਵਿੱਚੋਂ ਕਰਵਾਇਆ ਜਾਵੇਗਾ।ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਵੀ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਨਸ਼ਾ ਕਰਦਾ ਪਾਇਆ ਜਾਵੇ ਤਾਂ ਉਸ ਦੇ ਖਿਲਾਫ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ।ਇਸ ਮੌਕੇ ਇਲਾਕਾ ਵਾਸੀਆਂ ਨੇ ਕਿਹਾ ਕਿ ਤਰਨਤਾਰਨ ਦੀ ਪੁਲਿਸ ਵੱਲੋਂ ਜੋ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਉਹਨਾ  ਪੁਲਿਸ ਨੂੰ ਦਵਾਇਆ   ਕਿ ਉਹ ਉਨ੍ਹਾਂ ਦਾ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਗੇAttachments area

28 Views

Leave a Reply

Your email address will not be published. Required fields are marked *

Punjab Varta Social