ਬੱਲੂਆਣਾ ਦੇ ਵਿਧਾਇਕ ਨੇ ਹਲਕੇ ਦੇ ਪਿੰਡ ਰਾਮਕੋਟ ਦਾ ਦੌਰਾ ਕਰਕੇ ਲੋਕਾਂ ਦਾ ਕੀਤਾ ਧੰਨਵਾਦ
फाजिलका-(दलीप दत्त)-ਬੱਲੂਆਣਾ ਦੇ ਵਿਧਾਇਕ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਰਾਮਕੋਟ ਦਾ ਦੌਰਾ ਕਰਕੇ ਪਿੰਡ ਦੇ ਲੋਕਾਂ ਦਾ ਧੰਨਵਾਦ ਕੀਤਾ ਤੇ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸਕਲਾਂ ਦਾ ਜਲਦ ਤੋਂ ਜਲਦ ਹਲ ਕਰਵਾਉਣ ਦਾ ਵਿਸ਼ਵਾਸ਼ ਵੀ ਦਵਾਇਆ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡ ਰਾਮਕੋਟ ਵਿੱਚ ਨਹਿਰੀ ਪਾਣੀ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਉਸ ਨੂੰ ਜਿਤਾਉਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਤੇ ਲੋਕਾਂ ਨੂੰ ਧੰਨਵਾਦ ਵੀ ਕੀਤਾ ।
ਪਿੰਡ ਦੇ ਭਾਰੀ ਇਕੱਠ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਕਾਰਜਾਂ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ੳਨ੍ਹਾਂ ਕਿਹਾ ਕਿ ਇਹ ਆਮ ਆਦਮੀ ਦੀ ਤੁਹਾਡੀ ਸਰਕਾਰ ਹੈ ਤੇ ਲੋਕਾਂ ਦੇ ਭਲੇ ਲਈ ਹਰ ਯੋਗ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਪਿੰਡ ਦੇ ਵਸਨੀਕਾਂ ਨੂੰ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿੱਤ ਦਿਨ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਜਿਥੇ ਪਹਿਲਾਂ ਅਨੇਕਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਥੇ ਹੋਰ ਯੋਜਨਾਵਾਂ ਵੀ ਚਲਾਈਆਂ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਹਾਸਲ ਹੋਵੇ। ਇਸ ਮੌਕੇ ਵਾਈਸ ਚੇਅਰਮੈਨ ਮਾਰਕਿਟ ਕਮੇਟੀ ਜੋਤੀ ਪ੍ਰਕਾਸ਼, ਬਲਾਕ ਪ੍ਰਧਾਨ ਬਲਦੇਵ ਸਿੰਘ, ਯੂਥ ਪ੍ਰਧਾਨ ਮਾਨਵ ਗੋਦਾਰਾ, ਮਦਨ, ਰੂਬੀ, ਰਮਨ, ਸੋਪ੍ਰਕਾਸ, ਮਾਸਟਰ ਮਾਲਾਰਾਮ, ਰਾਮਲਾਲ, ਬਲਜਿੰਦਰ ਸਿੰਘ, ਸੁਭਾਸ਼, ਐਡਵੋਕੇਟ ਕਰਨ ਮੈਨੀ, ਰੂਬੀ ਕਾਠਪਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।